ਸੂਬੇ ਵਿੱਚ ਵਧ ਰਹੀਆਂ ਅਪਰਾਧਕ ਘਟਨਾਵਾਂ ਅਤੇ ਕਾਨੂੰਨ-ਵਿਵਸਥਾ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਪੰਜਾਬ ਪੁਲਿਸ ਵੱਲੋਂ ਅਸਲਾ ਲਾਇਸੈਂਸਾਂ ਦੀ ਵਿਆਪਕ ਸਮੀਖਿਆ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਮੀਡੀਆ ਰਿਪੋਰਟਾਂ ਮੁਤਾਬਕ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਸਪਸ਼ਟ ਕੀਤਾ ਹੈ ਕਿ ਰਿਵਿਊ ਤੋਂ ਬਾਅਦ ਲਗਭਗ 7 ਹਜ਼ਾਰ ਅਸਲਾ ਲਾਇਸੈਂਸ ਰੱਦ ਕੀਤੇ ਜਾ ਸਕਦੇ ਹਨ।
ਪੁਲਿਸ ਅਧਿਕਾਰੀਆਂ ਦੇ ਅਨੁਸਾਰ ਹਾਲੀਆ ਸਮੇਂ ਦੌਰਾਨ ਗੋਲੀਬਾਰੀ ਅਤੇ ਹੋਰ ਗੰਭੀਰ ਅਪਰਾਧਾਂ ਵਿੱਚ ਆਏ ਵਾਧੇ ਨੂੰ ਦੇਖਦਿਆਂ ਲਾਇਸੈਂਸ ਧਾਰਕਾਂ ਦੀ ਯੋਗਤਾ, ਅਸਲੇ ਦੀ ਲੋੜ ਅਤੇ ਨਿਯਮਾਂ ਦੀ ਪਾਲਣਾ ਦੀ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਜਿਹੜੇ ਮਾਮਲਿਆਂ ਵਿੱਚ ਨਿਯਮਾਂ ਦੀ ਉਲੰਘਣਾ ਜਾਂ ਜਾਇਜ਼ ਕਾਰਨ ਦੀ ਕਮੀ ਪਾਈ ਗਈ, ਉਨ੍ਹਾਂ ਦੇ ਅਸਲਾ ਲਾਇਸੈਂਸ ਰੱਦ ਕਰਨ ਦੀ ਕਾਰਵਾਈ ਕੀਤੀ ਜਾਵੇਗੀ।
ਪੰਜਾਬ ਪੁਲਿਸ ਨੇ ਸਪਸ਼ਟ ਕੀਤਾ ਹੈ ਕਿ ਇਹ ਕਦਮ ਸੂਬੇ ਵਿੱਚ ਅਮਨ-ਕਾਨੂੰਨ ਨੂੰ ਜਾਣਕਾਰੀ ਅਤੇ ਜਨ ਸੁਰੱਖਿਆ ਦੇ ਹਿੱਤ ਵਿੱਚ ਹੋਰ ਮਜ਼ਬੂਤ ਕਰਨ ਲਈ ਚੁੱਕਿਆ ਜਾ ਰਿਹਾ ਹੈ।
